ਇਸ ਮੌਕੇ ਤੇ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ.ਗੁਰਕੰਵਲ ਸਿੰਘ ਡਾਇਰੇਕਟਰ ਬਾਗਬਾਨੀ ਕਮ ਮਿਸ਼ਨ ਡਾਇਰੈਕਟਰ ਪੰਜਾਬ ਚੰਡੀਗੜ ਨੇ ਕਿਹਾ ਕਿ ਕਰਤਾਰਪੁਰ ਐਕਸੀਲੈਂਸ ਵੈਜੀਟੇਬਲ ਸੈਂਟਰ ਦੇ ਵਿਚ ਹੁਣ ਤੱਕ 5 ਲੱਖ ਸਬਜ਼ੀਆਂ ਦੀ ਪਨੀਰੀ ਦੇ ਪੌਦੇ ਤਿਆਰ ਕਰਕੇ ਕਿਸਾਨਾਂ ਨੂੰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਖੀਰਾ,ਸ਼ਿਮਲਾ ਮਿਰਚ, ਟਮਾਟਰ, ਕੌੜੀ ਮਿਰਚ,ਘੀਆ,ਬੈਂਗਣ ਅਤੇ ਹੋਰ ਸਬਜ਼ੀਆਂ ਦੀ ਪਨੀਰੀ ਵੀ ਇਸ ਸੈਂਟਰ ਵਿਚ ਤਿਆਰ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਪੰਜਾਬ ਦੇ 2300 ਕਿਸਾਨ ਇਸ ਸੈਂਟਰ ਦਾ ਦੌਰਾ ਕਰ ਚੁੱਕੇ ਹਨ ਅਤੇ 305 ਕਿਸਾਨਾਂ ਨੂੰ ਸਬਜ਼ੀਆਂ ਦੀ ਪੈਦਾਵਾਰ ਦੀ ਤਕਨੀਕੀ ਸਬੰਧੀ ਟਰੇਨਿੰਗ ਦਿੱਤੀ ਜਾ ਚੁੱਕੀ ਹੈ।
ਸੈਮੀਨਾਰ ਵਿਚ ਸ਼ਾਮਿਲ ਹੋਏ ਦੂਸਰੇ ਦਿਨ ਮਾਹਿਰਾਂ ਤੇ ਅਧਿਕਾਰੀਆਂ ਨੂੰ ਸਬਜ਼ੀਆਂ ਪੈਦਾ ਕਰਨ ਵਾਲੇ ਕਿਸਾਨਾਂ ਨੂੰ ਸਬਜ਼ੀਆਂ ਦੀ ਪਨੀਰੀ ਤਿਆਰ ਕਰਨ ਵਾਲੇ ਯੂਨਿਟਾਂ ਦਾ ਦੌਰਾ ਕਰਵਾਇਆ ਗਿਆ ਅਤੇ ਬਾਹਰੋਂ ਆਏ ਹੋਏ ਅਧਿਕਾਰੀਆਂ ਨੇ ਉਨ੍ਹਾਂ ਦੀਆਂ ਯੂਨਿਟਾਂ ਵਿਚ ਕੀਤੇ ਜਾ ਰਹੇ ਕੰਮਾਂ ਸਬੰਧੀ ਇਕ ਦੂਸਰੇ ਸੂਬਿਆਂ ਦੇ ਅਧਿਕਾਰੀਆਂ ਅਤੇ ਸਬਜ਼ੀਆਂ ਪੈਦਾਵਾਰ ਜਿੰਮੀਦਾਰਾਂ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਇਨ੍ਹਾਂ ਸੈਂਟਰਾਂ ਵਿਚ ਆ ਰਹੀਆਂ ਮੁਸ਼ਕਲਾਂ ਅਤੇ ਇਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਤੇ ਡਾ.ਗੁਰਕੰਵਲ ਸਿੰਘ ਡਾਇਰੇਕਟਰ ਬਾਗਬਾਨੀ ਕਮ ਮਿਸ਼ਨ ਡਾਇਰੈਕਟਰ ਪੰਜਾਬ ਚੰਡੀਗੜ੍ਹ ਨੇ ਬਾਹਰੋਂ ਆਏ ਅਧਿਕਾਰੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ।
No comments:
Post a Comment